13ਤਦ ਮੂਸਾ ਨੇ ਹਾਰੂਨ ਦੇ ਪੁੱਤਰਾਂ ਨੂੰ ਲਿਆ ਕੇ ਉਨ੍ਹਾਂ ਨੂੰ ਕੁੜਤੇ ਪਹਿਨਾਏ, ਉਨ੍ਹਾਂ ਦੇ ਲੱਕ ਪੇਟੀਆਂ ਨਾਲ ਬੰਨੇ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹਾਈਆਂ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
14ਤਦ ਉਹ ਪਾਪ ਬਲੀ ਦੀ ਭੇਟ ਲਈ ਬਲ਼ਦ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਆਪਣੇ-ਆਪਣੇ ਹੱਥ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਸਿਰ ਉੱਤੇ ਰੱਖੇ।
15ਤਦ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਆਪਣੀ ਉਂਗਲ ਨਾਲ ਚੁਫ਼ੇਰੇ ਲਾਇਆ ਅਤੇ ਜਗਵੇਦੀ ਨੂੰ ਸ਼ੁੱਧ ਕੀਤਾ ਅਤੇ ਜਗਵੇਦੀ ਦੇ ਹੇਠ ਲਹੂ ਨੂੰ ਡੋਲ੍ਹਕੇ ਉਸ ਦੇ ਲਈ ਪ੍ਰਾਸਚਿਤ ਕੀਤਾ ਅਤੇ ਉਸ ਨੂੰ ਪਵਿੱਤਰ ਕੀਤਾ।
16ਅਤੇ ਮੂਸਾ ਨੇ ਆਂਦਰਾਂ ਦੇ ਉੱਤੇ ਸਾਰੀ ਚਰਬੀ, ਕਲੇਜੀ ਦੇ ਉੱਪਰਲੀ ਝਿੱਲੀ ਅਤੇ ਚਰਬੀ ਸਮੇਤ ਦੋਵੇਂ ਗੁਰਦਿਆਂ ਨੂੰ ਲੈ ਕੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।