Text copied!
Bibles in Panjabi

ਲੇਵੀਆਂ 8:14-17 in Panjabi

Help us?

ਲੇਵੀਆਂ 8:14-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤਦ ਉਹ ਪਾਪ ਬਲੀ ਦੀ ਭੇਟ ਲਈ ਬਲ਼ਦ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਆਪਣੇ-ਆਪਣੇ ਹੱਥ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਸਿਰ ਉੱਤੇ ਰੱਖੇ।
15 ਤਦ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਆਪਣੀ ਉਂਗਲ ਨਾਲ ਚੁਫ਼ੇਰੇ ਲਾਇਆ ਅਤੇ ਜਗਵੇਦੀ ਨੂੰ ਸ਼ੁੱਧ ਕੀਤਾ ਅਤੇ ਜਗਵੇਦੀ ਦੇ ਹੇਠ ਲਹੂ ਨੂੰ ਡੋਲ੍ਹਕੇ ਉਸ ਦੇ ਲਈ ਪ੍ਰਾਸਚਿਤ ਕੀਤਾ ਅਤੇ ਉਸ ਨੂੰ ਪਵਿੱਤਰ ਕੀਤਾ।
16 ਅਤੇ ਮੂਸਾ ਨੇ ਆਂਦਰਾਂ ਦੇ ਉੱਤੇ ਸਾਰੀ ਚਰਬੀ, ਕਲੇਜੀ ਦੇ ਉੱਪਰਲੀ ਝਿੱਲੀ ਅਤੇ ਚਰਬੀ ਸਮੇਤ ਦੋਵੇਂ ਗੁਰਦਿਆਂ ਨੂੰ ਲੈ ਕੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।
17 ਪਰ ਬਲ਼ਦ, ਉਸ ਦੀ ਖੱਲ, ਉਸ ਦਾ ਮਾਸ ਅਤੇ ਉਸ ਦਾ ਗੋਹਾ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ਲੇਵੀਆਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ