Text copied!
Bibles in Panjabi

ਲੇਵੀਆਂ 8:17-21 in Panjabi

Help us?

ਲੇਵੀਆਂ 8:17-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਪਰ ਬਲ਼ਦ, ਉਸ ਦੀ ਖੱਲ, ਉਸ ਦਾ ਮਾਸ ਅਤੇ ਉਸ ਦਾ ਗੋਹਾ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
18 ਫੇਰ ਉਹ ਹੋਮ ਬਲੀ ਦੀ ਭੇਟ ਦੇ ਛੱਤਰੇ ਨੂੰ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ।
19 ਤਦ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
20 ਤਦ ਉਸ ਨੇ ਛੱਤਰੇ ਨੂੰ ਟੁੱਕੜੇ-ਟੁੱਕੜੇ ਕੀਤਾ ਅਤੇ ਮੂਸਾ ਨੇ ਸਿਰ ਅਤੇ ਚਰਬੀ ਸਮੇਤ ਟੁੱਕੜਿਆਂ ਨੂੰ ਸਾੜਿਆ।
21 ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ ਅਤੇ ਮੂਸਾ ਨੇ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜਿਆ। ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਦੀ ਸੁਗੰਧਤਾ ਅਰਥਾਤ ਹੋਮ ਬਲੀ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ਲੇਵੀਆਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ