20ਤਦ ਉਸ ਨੇ ਛੱਤਰੇ ਨੂੰ ਟੁੱਕੜੇ-ਟੁੱਕੜੇ ਕੀਤਾ ਅਤੇ ਮੂਸਾ ਨੇ ਸਿਰ ਅਤੇ ਚਰਬੀ ਸਮੇਤ ਟੁੱਕੜਿਆਂ ਨੂੰ ਸਾੜਿਆ।
21ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ ਅਤੇ ਮੂਸਾ ਨੇ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜਿਆ। ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਦੀ ਸੁਗੰਧਤਾ ਅਰਥਾਤ ਹੋਮ ਬਲੀ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।