Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 8

ਲੇਵੀਆਂ 8:22-34

Help us?
Click on verse(s) to share them!
22ਫੇਰ ਉਹ ਦੂਜੇ ਛੱਤਰੇ ਨੂੰ ਅਰਥਾਤ ਥਾਪਣ ਦੇ ਛੱਤਰੇ ਨੂੰ ਲੈ ਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖੇ।
23ਫੇਰ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦੇ ਲਹੂ ਤੋਂ ਕੁਝ ਲੈ ਕੇ ਹਾਰੂਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਗਾਇਆ।
24ਤਦ ਉਹ ਹਾਰੂਨ ਦੇ ਪੁੱਤਰਾਂ ਨੂੰ ਕੋਲ ਲਿਆਇਆ ਅਤੇ ਮੂਸਾ ਨੇ ਲਹੂ ਵਿੱਚੋਂ ਉਨ੍ਹਾਂ ਦੇ ਸੱਜੇ ਕੰਨਾਂ ਦੇ ਸਿਰੇ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਅਤੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਲਗਾਇਆ ਅਤੇ ਮੂਸਾ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
25ਫੇਰ ਉਸ ਨੇ ਚਰਬੀ, ਮੋਟੀ ਪੂਛ, ਸਾਰੀ ਚਰਬੀ ਜੋ ਆਂਦਰਾਂ ਦੇ ਉੱਤੇ ਸੀ, ਕਲੇਜੀ ਦੀ ਉੱਪਰਲੀ ਝਿੱਲੀ ਸਮੇਤ ਦੋਵੇਂ ਗੁਰਦੇ ਅਤੇ ਉਨ੍ਹਾਂ ਦੀ ਚਰਬੀ ਅਤੇ ਸੱਜਾ ਪੱਟ ਲਿਆ
26ਅਤੇ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਅੱਗੇ ਸੀ, ਉਸ ਨੇ ਇੱਕ ਰੋਟੀ, ਤੇਲ ਰਲੀ ਹੋਈ ਮੈਦੇ ਦੀ ਇੱਕ ਰੋਟੀ ਅਤੇ ਇੱਕ ਮੱਠੀ ਲੈ ਕੇ ਉਨ੍ਹਾਂ ਨੂੰ ਚਰਬੀ ਉੱਤੇ ਅਤੇ ਸੱਜੇ ਪੱਟ ਉੱਤੇ ਰੱਖਿਆ।
27ਅਤੇ ਇਹ ਸਾਰੀਆਂ ਵਸਤੂਆਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਉੱਤੇ ਰੱਖੀਆਂ ਅਤੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਉਨ੍ਹਾਂ ਨੂੰ ਹਿਲਾਇਆ।
28ਤਦ ਮੂਸਾ ਨੇ ਉਨ੍ਹਾਂ ਵਸਤੂਆਂ ਨੂੰ ਉਨ੍ਹਾਂ ਦੇ ਹੱਥਾਂ ਤੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਭੇਟ ਦੇ ਉੱਤੇ ਸਾੜਿਆ। ਇਹ ਸੁਗੰਧਤਾ ਲਈ ਥਾਪਣ ਦੀਆਂ ਭੇਟਾਂ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਸੀ।
29ਤਦ ਮੂਸਾ ਨੇ ਛਾਤੀ ਨੂੰ ਲੈ ਕੇ ਉਸ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਛੱਤਰੇ ਵਿੱਚੋਂ ਇਹ ਮੂਸਾ ਦਾ ਹਿੱਸਾ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
30ਫੇਰ ਮੂਸਾ ਨੇ ਮਸਹ ਕਰਨ ਦੇ ਤੇਲ ਤੋਂ ਅਤੇ ਉਸ ਲਹੂ ਤੋਂ ਜਿਹੜਾ ਜਗਵੇਦੀ ਉੱਤੇ ਸੀ, ਕੁਝ ਲੈ ਕੇ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਬਸਤਰਾਂ ਉੱਤੇ ਛਿੜਕਿਆ ਅਤੇ ਹਾਰੂਨ ਅਤੇ ਉਨ੍ਹਾਂ ਦੇ ਬਸਤਰਾਂ ਨੂੰ ਪਵਿੱਤਰ ਕੀਤਾ।
31ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖਿਆ, “ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਮਾਸ ਨੂੰ ਪਕਾਓ ਅਤੇ ਉਸ ਰੋਟੀ ਨੂੰ ਜੋ ਥਾਪਣ ਦੀਆਂ ਭੇਟਾਂ ਦੀ ਟੋਕਰੀ ਵਿੱਚ ਹੈ, ਉੱਥੇ ਹੀ ਖਾਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਕਿ ਹਾਰੂਨ ਅਤੇ ਉਸ ਦੇ ਪੁੱਤਰ ਉਸ ਨੂੰ ਖਾਣ।
32ਅਤੇ ਜੋ ਕੁਝ ਉਸ ਮਾਸ ਅਤੇ ਰੋਟੀ ਵਿੱਚੋਂ ਬਚ ਜਾਵੇ, ਉਸ ਨੂੰ ਤੁਸੀਂ ਅੱਗ ਨਾਲ ਸਾੜ ਦੇਣਾ।
33ਜਦ ਤੱਕ ਤੁਹਾਡੇ ਥਾਪਣ ਦੇ ਦਿਨ ਪੂਰੇ ਨਾ ਹੋ ਜਾਣ ਤਦ ਤੱਕ ਅਰਥਾਤ ਸੱਤ ਦਿਨ ਤੱਕ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਕਿਉਂ ਜੋ ਸੱਤ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ।
34ਜਿਸ ਤਰ੍ਹਾਂ ਅੱਜ ਦੇ ਦਿਨ ਕੀਤਾ ਗਿਆ ਹੈ ਉਸੇ ਤਰ੍ਹਾਂ ਹੀ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ, ਜਿਸ ਨਾਲ ਤੁਹਾਡੇ ਲਈ ਪ੍ਰਾਸਚਿਤ ਹੋਵੇ।

Read ਲੇਵੀਆਂ 8ਲੇਵੀਆਂ 8
Compare ਲੇਵੀਆਂ 8:22-34ਲੇਵੀਆਂ 8:22-34