32ਅਤੇ ਜੋ ਕੁਝ ਉਸ ਮਾਸ ਅਤੇ ਰੋਟੀ ਵਿੱਚੋਂ ਬਚ ਜਾਵੇ, ਉਸ ਨੂੰ ਤੁਸੀਂ ਅੱਗ ਨਾਲ ਸਾੜ ਦੇਣਾ।
33ਜਦ ਤੱਕ ਤੁਹਾਡੇ ਥਾਪਣ ਦੇ ਦਿਨ ਪੂਰੇ ਨਾ ਹੋ ਜਾਣ ਤਦ ਤੱਕ ਅਰਥਾਤ ਸੱਤ ਦਿਨ ਤੱਕ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਕਿਉਂ ਜੋ ਸੱਤ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ।
34ਜਿਸ ਤਰ੍ਹਾਂ ਅੱਜ ਦੇ ਦਿਨ ਕੀਤਾ ਗਿਆ ਹੈ ਉਸੇ ਤਰ੍ਹਾਂ ਹੀ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ, ਜਿਸ ਨਾਲ ਤੁਹਾਡੇ ਲਈ ਪ੍ਰਾਸਚਿਤ ਹੋਵੇ।
35ਇਸ ਲਈ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਸੱਤ ਦਿਨ ਤੱਕ ਰਾਤ-ਦਿਨ ਠਹਿਰੇ ਰਹਿਣਾ ਅਤੇ ਯਹੋਵਾਹ ਦਾ ਹੁਕਮ ਮੰਨਣਾ ਤਾਂ ਜੋ ਤੁਸੀਂ ਨਾ ਮਰੋ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ।”