Text copied!
Bibles in Panjabi

ਲੇਵੀਆਂ 8:5-9 in Panjabi

Help us?

ਲੇਵੀਆਂ 8:5-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਦ ਮੂਸਾ ਨੇ ਮੰਡਲੀ ਨੂੰ ਆਖਿਆ, ਜਿਹੜਾ ਕੰਮ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ, ਉਹ ਇਹ ਹੈ।
6 ਅਤੇ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਲਿਆ ਕੇ ਪਾਣੀ ਨਾਲ ਨ੍ਹਵਾਇਆ,
7 ਅਤੇ ਉਸ ਨੇ ਉਹ ਨੂੰ ਕੁੜਤਾ ਪਹਿਨਾਇਆ ਅਤੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਪਹਿਨਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਹਿਨਾਇਆ ਅਤੇ ਸੋਹਣੀ ਕਢਾਈ ਕੀਤੇ ਹੋਏ ਏਫ਼ੋਦ ਦੇ ਪਟਕੇ ਨਾਲ ਉਸ ਦਾ ਲੱਕ ਕੱਸ ਦਿੱਤਾ।
8 ਤਦ ਉਸ ਨੇ ਉਹ ਨੂੰ ਸੀਨਾਬੰਦ ਪਹਿਨਾਇਆ ਅਤੇ ਉਸ ਸੀਨਾਬੰਦ ਵਿੱਚ ਊਰੀਮ ਅਤੇ ਤੁੰਮੀਮ ਨੂੰ ਰੱਖਿਆ।
9 ਤਦ ਉਸ ਨੇ ਉਹ ਦੇ ਸਿਰ ਉੱਤੇ ਪਗੜੀ ਬੰਨ੍ਹ ਕੇ ਪਗੜੀ ਦੇ ਸਾਹਮਣੇ ਸੋਨੇ ਦੀ ਪੱਤਰੀ ਅਰਥਾਤ ਪਵਿੱਤਰ ਮੁਕਟ ਨੂੰ ਲਗਾਇਆ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ਲੇਵੀਆਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ