6ਅਤੇ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਲਿਆ ਕੇ ਪਾਣੀ ਨਾਲ ਨ੍ਹਵਾਇਆ,
7ਅਤੇ ਉਸ ਨੇ ਉਹ ਨੂੰ ਕੁੜਤਾ ਪਹਿਨਾਇਆ ਅਤੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਪਹਿਨਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਹਿਨਾਇਆ ਅਤੇ ਸੋਹਣੀ ਕਢਾਈ ਕੀਤੇ ਹੋਏ ਏਫ਼ੋਦ ਦੇ ਪਟਕੇ ਨਾਲ ਉਸ ਦਾ ਲੱਕ ਕੱਸ ਦਿੱਤਾ।
8ਤਦ ਉਸ ਨੇ ਉਹ ਨੂੰ ਸੀਨਾਬੰਦ ਪਹਿਨਾਇਆ ਅਤੇ ਉਸ ਸੀਨਾਬੰਦ ਵਿੱਚ ਊਰੀਮ ਅਤੇ ਤੁੰਮੀਮ ਨੂੰ ਰੱਖਿਆ।
9ਤਦ ਉਸ ਨੇ ਉਹ ਦੇ ਸਿਰ ਉੱਤੇ ਪਗੜੀ ਬੰਨ੍ਹ ਕੇ ਪਗੜੀ ਦੇ ਸਾਹਮਣੇ ਸੋਨੇ ਦੀ ਪੱਤਰੀ ਅਰਥਾਤ ਪਵਿੱਤਰ ਮੁਕਟ ਨੂੰ ਲਗਾਇਆ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
10ਫੇਰ ਮੂਸਾ ਨੇ ਮਸਹ ਕਰਨ ਦਾ ਤੇਲ ਲਿਆ ਅਤੇ ਡੇਰੇ ਨੂੰ ਅਤੇ ਜੋ ਕੁਝ ਉਸ ਦੇ ਵਿੱਚ ਸੀ, ਤੇਲ ਪਾ ਕੇ ਪਵਿੱਤਰ ਕੀਤਾ।
11ਅਤੇ ਉਸ ਤੇਲ ਵਿੱਚੋਂ ਕੁਝ ਲੈ ਕੇ ਜਗਵੇਦੀ ਉੱਤੇ ਸੱਤ ਵਾਰੀ ਛਿੜਕਿਆ ਅਤੇ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਚੁਬੱਚੇ ਅਤੇ ਉਸ ਦੀ ਚੌਂਕੀ ਨੂੰ ਤੇਲ ਨਾਲ ਪਵਿੱਤਰ ਕੀਤਾ।