10 ਪਰ ਪਾਪ ਬਲੀ ਦੀ ਭੇਟ ਦੀ ਚਰਬੀ, ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਨੂੰ ਉਸ ਨੇ ਜਗਵੇਦੀ ਦੇ ਉੱਤੇ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
11 ਅਤੇ ਮਾਸ ਅਤੇ ਖੱਲ ਨੂੰ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ।
12 ਤਦ ਉਸ ਨੇ ਹੋਮ ਬਲੀ ਦੀ ਭੇਟ ਨੂੰ ਵੱਢਿਆ ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲਿਆਏ ਅਤੇ ਉਸ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
13 ਅਤੇ ਉਨ੍ਹਾਂ ਨੇ ਹੋਮ ਬਲੀ ਦੀ ਭੇਟ ਦੇ ਟੁੱਕੜੇ-ਟੁੱਕੜੇ ਕੀਤੇ ਅਤੇ ਸਿਰ ਸਮੇਤ ਲਿਆਏ, ਤਦ ਉਸ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।