Text copied!
Bibles in Panjabi

ਲੇਵੀਆਂ 9:18-23 in Panjabi

Help us?

ਲੇਵੀਆਂ 9:18-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤਦ ਉਸ ਨੇ ਬਲ਼ਦ ਅਤੇ ਭੇਡੂ ਨੂੰ ਲਿਆ ਕੇ ਵੱਢਿਆ, ਜਿਹੜੇ ਲੋਕਾਂ ਦੀ ਸੁੱਖ-ਸਾਂਦ ਦੀਆਂ ਭੇਟਾਂ ਦੇ ਲਈ ਸਨ, ਅਤੇ ਹਾਰੂਨ ਦੇ ਪੁੱਤਰ ਉਸ ਦੇ ਕੋਲ ਲਹੂ ਲਿਆਏ, ਜਿਸ ਨੂੰ ਉਸ ਨੇ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
19 ਅਤੇ ਉਹ ਬਲ਼ਦ ਅਤੇ ਭੇਡੂ ਦੀ ਚਰਬੀ, ਮੋਟੀ ਪੂਛ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਉਸ ਦੇ ਕੋਲ ਲਿਆਏ
20 ਅਤੇ ਉਨ੍ਹਾਂ ਨੇ ਚਰਬੀ ਨੂੰ ਛਾਤੀਆਂ ਦੇ ਉੱਤੇ ਰੱਖਿਆ ਅਤੇ ਉਸ ਨੇ ਚਰਬੀ ਨੂੰ ਜਗਵੇਦੀ ਦੇ ਉੱਤੇ ਸਾੜਿਆ।
21 ਹਾਰੂਨ ਨੇ ਛਾਤੀਆਂ ਅਤੇ ਸੱਜੇ ਪੱਟ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ, ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ।
22 ਤਦ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਵਧਾ ਕੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਾਪ ਬਲੀ ਦੀ ਭੇਟ, ਹੋਮ ਬਲੀ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਕੇ ਹੇਠਾਂ ਆਇਆ।
23 ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਸਾਰੇ ਲੋਕਾਂ ਨੂੰ ਹੋਇਆ।
ਲੇਵੀਆਂ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ