Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 1

ਸਰੇਸ਼ਟ ਗੀਤ 1:4-10

Help us?
Click on verse(s) to share them!
4ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ।
5ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ।
6ਮੈਨੂੰ ਘੂਰ ਕੇ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ, ਸੂਰਜ ਦੀ ਤਪਸ਼ ਨੇ ਮੈਨੂੰ ਝੁਲਸਾ ਦਿੱਤਾ। ਮੇਰੀ ਮਾਂ ਦੇ ਪੁੱਤਰ ਮੇਰੇ ਤੋਂ ਗੁੱਸੇ ਸਨ, ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ, ਪਰ ਮੈਂ ਆਪਣੇ ਨਿੱਜ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ।
7ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ? ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ?
8ਹੇ ਇਸਤਰੀਆਂ ਵਿੱਚੋਂ ਰੂਪਵੰਤੀਏ, ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ।
9ਹੇ ਮੇਰੀ ਪ੍ਰੀਤਮਾ, ਮੈਂ ਤੇਰੀ ਤੁਲਨਾ ਫ਼ਿਰਊਨ ਦੇ ਰਥਾਂ ਵਿੱਚ ਜੋਹੀ ਹੋਈ ਘੋੜੀ ਨਾਲ ਕੀਤੀ ਹੈ l
10ਤੇਰੀਆਂ ਗੱਲ੍ਹਾਂ ਬਾਲ਼ੀਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ।

Read ਸਰੇਸ਼ਟ ਗੀਤ 1ਸਰੇਸ਼ਟ ਗੀਤ 1
Compare ਸਰੇਸ਼ਟ ਗੀਤ 1:4-10ਸਰੇਸ਼ਟ ਗੀਤ 1:4-10