4ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ।
5ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ।