8 ਹੇ ਇਸਤਰੀਆਂ ਵਿੱਚੋਂ ਰੂਪਵੰਤੀਏ, ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ।
9 ਹੇ ਮੇਰੀ ਪ੍ਰੀਤਮਾ, ਮੈਂ ਤੇਰੀ ਤੁਲਨਾ ਫ਼ਿਰਊਨ ਦੇ ਰਥਾਂ ਵਿੱਚ ਜੋਹੀ ਹੋਈ ਘੋੜੀ ਨਾਲ ਕੀਤੀ ਹੈ l
10 ਤੇਰੀਆਂ ਗੱਲ੍ਹਾਂ ਬਾਲ਼ੀਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ।
11 ਅਸੀਂ ਤੇਰੇ ਲਈ ਸੋਨੇ ਦੇ ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ।
12 ਜਦ ਤੱਕ ਰਾਜਾ ਆਪਣੀ ਮੇਜ਼ ਤੇ ਸੀ, ਮੇਰੇ ਜਟਾ-ਮਾਸੀ ਅਤਰ ਦੀ ਸੁੰਗਧ ਫੈਲਦੀ ਰਹੀ।
13 ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿਚਕਾਰ ਰਾਤ ਕੱਟਦਾ ਹੈ।
14 ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ ਹੈ, ਜੋ ਏਨ-ਗਦੀ ਦੇ ਬਗ਼ੀਚਿਆਂ ਵਿੱਚ ਹੈ।
15 ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਕਬੂਤਰੀ ਦੀਆਂ ਅੱਖਾਂ ਵਰਗੀਆਂ ਹਨ।