10 ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ, ਵਰ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ,
11 ਕਿਉਂ ਜੋ ਵੇਖ, ਸਰਦੀਆਂ ਲੰਘ ਗਈਆਂ ਹਨ, ਮੀਂਹ ਵੀ ਪੈ ਕੇ ਚਲਾ ਗਿਆ ਹੈ,
12 ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ, ਗਾਉਣ ਦਾ ਸਮਾਂ ਆ ਗਿਆ ਹੈ ਅਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ।
13 ਹੰਜ਼ੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਫਲ ਰਹੇ ਹਨ, ਉਹ ਆਪਣੀ ਸੁਗੰਧ ਦਿੰਦੇ ਹਨ, ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ!