12ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ, ਗਾਉਣ ਦਾ ਸਮਾਂ ਆ ਗਿਆ ਹੈ ਅਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ।
13ਹੰਜ਼ੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਫਲ ਰਹੇ ਹਨ, ਉਹ ਆਪਣੀ ਸੁਗੰਧ ਦਿੰਦੇ ਹਨ, ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ!
14ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।
15ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ।
16ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਾਰਦਾ ਹੈ।