14 ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।
15 ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ।
16 ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਾਰਦਾ ਹੈ।
17 ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਤਦ ਤੱਕ ਹੇ ਮੇਰੇ ਬਾਲਮ, ਮੁੜ ਤੇ ਚਿਕਾਰੇ ਵਾਂਗੂੰ ਜਾਂ ਜੁਆਨ ਹਿਰਨ ਵਾਂਗਰ ਬਣ ਜਿਹੜਾ ਬਥਰ ਦੇ ਪਹਾੜਾਂ ਉੱਤੇ ਫਿਰਦਾ ਹੈ।