Text copied!
Bibles in Panjabi

ਸਰੇਸ਼ਟ ਗੀਤ 2:8-13 in Panjabi

Help us?

ਸਰੇਸ਼ਟ ਗੀਤ 2:8-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ!
9 ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ! ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ, ਉਹ ਤਾਕੀਆਂ ਵਿੱਚੋਂ ਦੀ ਝਾਕਦਾ ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ!
10 ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ, ਵਰ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ,
11 ਕਿਉਂ ਜੋ ਵੇਖ, ਸਰਦੀਆਂ ਲੰਘ ਗਈਆਂ ਹਨ, ਮੀਂਹ ਵੀ ਪੈ ਕੇ ਚਲਾ ਗਿਆ ਹੈ,
12 ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ, ਗਾਉਣ ਦਾ ਸਮਾਂ ਆ ਗਿਆ ਹੈ ਅਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ।
13 ਹੰਜ਼ੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਫਲ ਰਹੇ ਹਨ, ਉਹ ਆਪਣੀ ਸੁਗੰਧ ਦਿੰਦੇ ਹਨ, ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ!
ਸਰੇਸ਼ਟ ਗੀਤ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ