Text copied!
Bibles in Panjabi

ਸਰੇਸ਼ਟ ਗੀਤ 2:8-17 in Panjabi

Help us?

ਸਰੇਸ਼ਟ ਗੀਤ 2:8-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ!
9 ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ! ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ, ਉਹ ਤਾਕੀਆਂ ਵਿੱਚੋਂ ਦੀ ਝਾਕਦਾ ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ!
10 ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ, ਵਰ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ,
11 ਕਿਉਂ ਜੋ ਵੇਖ, ਸਰਦੀਆਂ ਲੰਘ ਗਈਆਂ ਹਨ, ਮੀਂਹ ਵੀ ਪੈ ਕੇ ਚਲਾ ਗਿਆ ਹੈ,
12 ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ, ਗਾਉਣ ਦਾ ਸਮਾਂ ਆ ਗਿਆ ਹੈ ਅਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ।
13 ਹੰਜ਼ੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਫਲ ਰਹੇ ਹਨ, ਉਹ ਆਪਣੀ ਸੁਗੰਧ ਦਿੰਦੇ ਹਨ, ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ!
14 ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।
15 ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ।
16 ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਾਰਦਾ ਹੈ।
17 ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਤਦ ਤੱਕ ਹੇ ਮੇਰੇ ਬਾਲਮ, ਮੁੜ ਤੇ ਚਿਕਾਰੇ ਵਾਂਗੂੰ ਜਾਂ ਜੁਆਨ ਹਿਰਨ ਵਾਂਗਰ ਬਣ ਜਿਹੜਾ ਬਥਰ ਦੇ ਪਹਾੜਾਂ ਉੱਤੇ ਫਿਰਦਾ ਹੈ।
ਸਰੇਸ਼ਟ ਗੀਤ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ