8 ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ!
9 ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ! ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ, ਉਹ ਤਾਕੀਆਂ ਵਿੱਚੋਂ ਦੀ ਝਾਕਦਾ ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ!