Text copied!
Bibles in Panjabi

ਸਰੇਸ਼ਟ ਗੀਤ 3:2-9 in Panjabi

Help us?

ਸਰੇਸ਼ਟ ਗੀਤ 3:2-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੈਂ ਹੁਣ ਉੱਠਾਂਗੀ, ਮੈਂ ਸ਼ਹਿਰ ਵਿੱਚ ਐਧਰ ਉੱਧਰ ਫਿਰਾਂਗੀ, ਮੈਂ ਗਲੀਆਂ ਵਿੱਚ ਅਤੇ ਚੌਕਾਂ ਵਿੱਚ ਆਪਣੇ ਪ੍ਰਾਣ ਪਿਆਰੇ ਨੂੰ ਭਾਲਾਂਗੀ। ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ।
3 ਰਾਖੇ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, “ਕੀ ਤੁਸੀਂ ਮੇਰੇ ਪ੍ਰਾਣ ਪਿਆਰੇ ਨੂੰ ਵੇਖਿਆ ਹੈ?”
4 ਮੈਂ ਉਨ੍ਹਾਂ ਤੋਂ ਥੋੜ੍ਹਾ ਹੀ ਅੱਗੇ ਲੰਘੀ ਸੀ ਕਿ ਮੈਂ ਆਪਣੇ ਪ੍ਰਾਣ ਪਿਆਰੇ ਨੂੰ ਲੱਭ ਲਿਆ। ਮੈਂ ਉਹ ਨੂੰ ਫੜ੍ਹ ਲਿਆ ਅਤੇ ਛੱਡਿਆ ਨਾ, ਜਦ ਤੱਕ ਮੈਂ ਉਹ ਨੂੰ ਆਪਣੀ ਮਾਂ ਦੇ ਘਰ ਆਪਣੇ ਜਣਨੀ ਦੀ ਕੋਠਰੀ ਵਿੱਚ ਨਾ ਲੈ ਗਈ।
5 ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ!
6 ਇਹ ਕੌਣ ਹੈ ਜਿਹੜਾ ਧੂੰਏਂ ਦੇ ਥੰਮ੍ਹਾਂ ਵਾਂਗੂੰ, ਗੰਧਰਸ ਅਤੇ ਲੁਬਾਨ ਦੀ ਸੁਗੰਧੀ ਨਾਲ ਅਤੇ ਵਪਾਰੀਆਂ ਦੇ ਸਾਰੇ ਮਸਾਲਿਆਂ ਨਾਲ ਉਜਾੜ ਵੱਲੋਂ ਆਉਂਦਾ ਹੈ?
7 ਵੇਖੋ, ਇਹ ਸੁਲੇਮਾਨ ਦੀ ਪਾਲਕੀ ਹੈ, ਉਸ ਦੇ ਆਲੇ-ਦੁਆਲੇ ਸੱਠ ਸੂਰਮੇ ਹਨ, ਜਿਹੜੇ ਇਸਰਾਏਲ ਦੇ ਸੂਰਮਿਆਂ ਵਿੱਚੋਂ ਹਨ।
8 ਉਹ ਸਾਰੇ ਤਲਵਾਰ ਧਾਰੀ ਹਨ, ਉਹ ਯੁੱਧ ਵਿੱਚ ਨਿਪੁੰਨ ਹਨ, ਉਨ੍ਹਾਂ ਵਿੱਚੋਂ ਹਰ ਇੱਕ ਰਾਤਾਂ ਦੇ ਡਰ ਦੇ ਕਾਰਨ ਆਪਣੀ ਤਲਵਾਰ ਆਪਣੇ ਪੱਟ ਉੱਤੇ ਲਟਕਾਈ ਰੱਖਦਾ ਹੈ।
9 ਸੁਲੇਮਾਨ ਰਾਜਾ ਨੇ ਲਬਾਨੋਨ ਦੀ ਲੱਕੜੀ ਦੀ ਆਪਣੇ ਲਈ ਇੱਕ ਪਾਲਕੀ ਬਣਵਾਈ ਹੈ।
ਸਰੇਸ਼ਟ ਗੀਤ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ