Text copied!
Bibles in Panjabi

ਸਰੇਸ਼ਟ ਗੀਤ 3:6-11 in Panjabi

Help us?

ਸਰੇਸ਼ਟ ਗੀਤ 3:6-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਇਹ ਕੌਣ ਹੈ ਜਿਹੜਾ ਧੂੰਏਂ ਦੇ ਥੰਮ੍ਹਾਂ ਵਾਂਗੂੰ, ਗੰਧਰਸ ਅਤੇ ਲੁਬਾਨ ਦੀ ਸੁਗੰਧੀ ਨਾਲ ਅਤੇ ਵਪਾਰੀਆਂ ਦੇ ਸਾਰੇ ਮਸਾਲਿਆਂ ਨਾਲ ਉਜਾੜ ਵੱਲੋਂ ਆਉਂਦਾ ਹੈ?
7 ਵੇਖੋ, ਇਹ ਸੁਲੇਮਾਨ ਦੀ ਪਾਲਕੀ ਹੈ, ਉਸ ਦੇ ਆਲੇ-ਦੁਆਲੇ ਸੱਠ ਸੂਰਮੇ ਹਨ, ਜਿਹੜੇ ਇਸਰਾਏਲ ਦੇ ਸੂਰਮਿਆਂ ਵਿੱਚੋਂ ਹਨ।
8 ਉਹ ਸਾਰੇ ਤਲਵਾਰ ਧਾਰੀ ਹਨ, ਉਹ ਯੁੱਧ ਵਿੱਚ ਨਿਪੁੰਨ ਹਨ, ਉਨ੍ਹਾਂ ਵਿੱਚੋਂ ਹਰ ਇੱਕ ਰਾਤਾਂ ਦੇ ਡਰ ਦੇ ਕਾਰਨ ਆਪਣੀ ਤਲਵਾਰ ਆਪਣੇ ਪੱਟ ਉੱਤੇ ਲਟਕਾਈ ਰੱਖਦਾ ਹੈ।
9 ਸੁਲੇਮਾਨ ਰਾਜਾ ਨੇ ਲਬਾਨੋਨ ਦੀ ਲੱਕੜੀ ਦੀ ਆਪਣੇ ਲਈ ਇੱਕ ਪਾਲਕੀ ਬਣਵਾਈ ਹੈ।
10 ਉਸ ਦੇ ਥੰਮ੍ਹ ਚਾਂਦੀ ਦੇ ਅਤੇ ਉਸ ਦਾ ਛਤ੍ਰ ਸੋਨੇ ਦਾ ਅਤੇ ਉਸ ਦੀ ਗੱਦੀ ਬੈਂਗਣੀ ਰੰਗ ਦੀ ਬਣਵਾਈ ਹੈ, ਉਸ ਦਾ ਅੰਦਰਲਾ ਹਿੱਸਾ ਯਰੂਸ਼ਲਮ ਦੀਆਂ ਧੀਆਂ ਵੱਲੋਂ, ਬੜੇ ਪ੍ਰੇਮ ਨਾਲ ਜੋੜਿਆ ਗਿਆ ਹੈ।
11 ਹੇ ਸੀਯੋਨ ਦੀਓ ਧੀਓ, ਜ਼ਰਾ ਬਾਹਰ ਨਿੱਕਲੋ ਅਤੇ ਸੁਲੇਮਾਨ ਰਾਜਾ ਨੂੰ ਵੇਖੋ, ਉਸਨੇ ਉਹ ਤਾਜ ਪਾਇਆ ਹੈ, ਜਿਹੜਾ ਉਹ ਦੀ ਮਾਤਾ ਨੇ ਉਹ ਦੇ ਵਿਆਹ ਦੇ ਦਿਨ ਅਤੇ ਉਹ ਦੇ ਮਨ ਦੇ ਆਨੰਦ ਦੇ ਦਿਨ ਉਹ ਦੇ ਸਿਰ ਉੱਤੇ ਰੱਖਿਆ ਸੀ।
ਸਰੇਸ਼ਟ ਗੀਤ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ