7 ਵੇਖੋ, ਇਹ ਸੁਲੇਮਾਨ ਦੀ ਪਾਲਕੀ ਹੈ, ਉਸ ਦੇ ਆਲੇ-ਦੁਆਲੇ ਸੱਠ ਸੂਰਮੇ ਹਨ, ਜਿਹੜੇ ਇਸਰਾਏਲ ਦੇ ਸੂਰਮਿਆਂ ਵਿੱਚੋਂ ਹਨ।
8 ਉਹ ਸਾਰੇ ਤਲਵਾਰ ਧਾਰੀ ਹਨ, ਉਹ ਯੁੱਧ ਵਿੱਚ ਨਿਪੁੰਨ ਹਨ, ਉਨ੍ਹਾਂ ਵਿੱਚੋਂ ਹਰ ਇੱਕ ਰਾਤਾਂ ਦੇ ਡਰ ਦੇ ਕਾਰਨ ਆਪਣੀ ਤਲਵਾਰ ਆਪਣੇ ਪੱਟ ਉੱਤੇ ਲਟਕਾਈ ਰੱਖਦਾ ਹੈ।
9 ਸੁਲੇਮਾਨ ਰਾਜਾ ਨੇ ਲਬਾਨੋਨ ਦੀ ਲੱਕੜੀ ਦੀ ਆਪਣੇ ਲਈ ਇੱਕ ਪਾਲਕੀ ਬਣਵਾਈ ਹੈ।
10 ਉਸ ਦੇ ਥੰਮ੍ਹ ਚਾਂਦੀ ਦੇ ਅਤੇ ਉਸ ਦਾ ਛਤ੍ਰ ਸੋਨੇ ਦਾ ਅਤੇ ਉਸ ਦੀ ਗੱਦੀ ਬੈਂਗਣੀ ਰੰਗ ਦੀ ਬਣਵਾਈ ਹੈ, ਉਸ ਦਾ ਅੰਦਰਲਾ ਹਿੱਸਾ ਯਰੂਸ਼ਲਮ ਦੀਆਂ ਧੀਆਂ ਵੱਲੋਂ, ਬੜੇ ਪ੍ਰੇਮ ਨਾਲ ਜੋੜਿਆ ਗਿਆ ਹੈ।