7ਵੇਖੋ, ਇਹ ਸੁਲੇਮਾਨ ਦੀ ਪਾਲਕੀ ਹੈ, ਉਸ ਦੇ ਆਲੇ-ਦੁਆਲੇ ਸੱਠ ਸੂਰਮੇ ਹਨ, ਜਿਹੜੇ ਇਸਰਾਏਲ ਦੇ ਸੂਰਮਿਆਂ ਵਿੱਚੋਂ ਹਨ।
8ਉਹ ਸਾਰੇ ਤਲਵਾਰ ਧਾਰੀ ਹਨ, ਉਹ ਯੁੱਧ ਵਿੱਚ ਨਿਪੁੰਨ ਹਨ, ਉਨ੍ਹਾਂ ਵਿੱਚੋਂ ਹਰ ਇੱਕ ਰਾਤਾਂ ਦੇ ਡਰ ਦੇ ਕਾਰਨ ਆਪਣੀ ਤਲਵਾਰ ਆਪਣੇ ਪੱਟ ਉੱਤੇ ਲਟਕਾਈ ਰੱਖਦਾ ਹੈ।
9ਸੁਲੇਮਾਨ ਰਾਜਾ ਨੇ ਲਬਾਨੋਨ ਦੀ ਲੱਕੜੀ ਦੀ ਆਪਣੇ ਲਈ ਇੱਕ ਪਾਲਕੀ ਬਣਵਾਈ ਹੈ।