1ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈ! ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਤੇਰੇ ਘੁੰਡ ਦੇ ਹੇਠ ਕਬੂਤਰੀ ਵਰਗੀਆਂ ਹਨ, ਤੇਰੇ ਵਾਲ਼ ਉਨ੍ਹਾਂ ਬੱਕਰੀਆਂ ਦੇ ਝੁੰਡ ਵਾਂਗੂੰ ਹਨ, ਜਿਹੜੀਆਂ ਗਿਲਆਦ ਪਰਬਤ ਦੇ ਹੇਠਾਂ ਬੈਠੀਆਂ ਹਨ।
2ਤੇਰੇ ਦੰਦ ਮੁੰਨੀਆਂ ਹੋਇਆ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
3ਤੇਰੇ ਬੁੱਲ ਲਾਲ ਡੋਰੀ ਵਰਗੇ ਹਨ, ਤੇਰਾ ਮੂੰਹ ਸੋਹਣਾ ਹੈ, ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।