Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 4

ਸਰੇਸ਼ਟ ਗੀਤ 4:10-15

Help us?
Click on verse(s) to share them!
10ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨ੍ਹਾਂ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ, ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!
11ਹੇ ਮੇਰੀ ਵਹੁਟੀਏ, ਤੇਰੇ ਬੁੱਲ੍ਹਾਂ ਤੋਂ ਸ਼ਹਿਦ ਚੋ ਰਿਹਾ ਹੈ, ਤੇਰੀ ਜੀਭ ਦੇ ਹੇਠ ਸ਼ਹਿਦ ਅਤੇ ਦੁੱਧ ਹੈ, ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਗੂੰ ਹੈ।
12ਮੇਰੀ ਪਿਆਰੀ, ਮੇਰੀ ਵਹੁਟੀ ਇੱਕ ਬੰਦ ਕੀਤੇ ਹੋਏ ਬਗੀਚੇ ਵਰਗੀ ਹੈ, ਇੱਕ ਬੰਦ ਕੀਤਾ ਹੋਇਆ ਸੋਤਾ ਅਤੇ ਮੋਹਰ ਲਾਇਆ ਹੋਇਆ ਚਸ਼ਮਾ ਹੈ।
13ਤੇਰੀਆਂ ਟਹਿਣੀਆਂ ਉੱਤਮ ਫਲਾਂ ਨਾਲ ਭਰੇ ਅਨਾਰ ਦਾ ਬਾਗ਼ ਹਨ, ਜਿੱਥੇ ਮਹਿੰਦੀ ਤੇ ਜਟਾ-ਮਾਸੀ,
14ਜਟਾ-ਮਾਸੀ ਅਤੇ ਕੇਸਰ, ਬੇਦ-ਮੁਸ਼ਕ ਅਤੇ ਦਾਲਚੀਨੀ, ਲੁਬਾਨ ਦੇ ਸਾਰੇ ਰੁੱਖ, ਗੰਧਰਸ ਤੇ ਕੇਉੜਾ ਸਭ ਉੱਤਮ ਮਸਾਲੇ ਹੁੰਦੇ ਹਨ।
15ਤੂੰ ਬਾਗ਼ਾਂ ਦਾ ਇੱਕ ਸੋਤਾ, ਅੰਮ੍ਰਿਤ ਜਲ ਦਾ ਇੱਕ ਖੂਹ ਅਤੇ ਲਬਾਨੋਨ ਤੋਂ ਵਗਦੀ ਹੋਈ ਨਦੀ ਹੈਂ।

Read ਸਰੇਸ਼ਟ ਗੀਤ 4ਸਰੇਸ਼ਟ ਗੀਤ 4
Compare ਸਰੇਸ਼ਟ ਗੀਤ 4:10-15ਸਰੇਸ਼ਟ ਗੀਤ 4:10-15