Text copied!
Bibles in Panjabi

ਸਰੇਸ਼ਟ ਗੀਤ 4:10-16 in Panjabi

Help us?

ਸਰੇਸ਼ਟ ਗੀਤ 4:10-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨ੍ਹਾਂ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ, ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!
11 ਹੇ ਮੇਰੀ ਵਹੁਟੀਏ, ਤੇਰੇ ਬੁੱਲ੍ਹਾਂ ਤੋਂ ਸ਼ਹਿਦ ਚੋ ਰਿਹਾ ਹੈ, ਤੇਰੀ ਜੀਭ ਦੇ ਹੇਠ ਸ਼ਹਿਦ ਅਤੇ ਦੁੱਧ ਹੈ, ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਗੂੰ ਹੈ।
12 ਮੇਰੀ ਪਿਆਰੀ, ਮੇਰੀ ਵਹੁਟੀ ਇੱਕ ਬੰਦ ਕੀਤੇ ਹੋਏ ਬਗੀਚੇ ਵਰਗੀ ਹੈ, ਇੱਕ ਬੰਦ ਕੀਤਾ ਹੋਇਆ ਸੋਤਾ ਅਤੇ ਮੋਹਰ ਲਾਇਆ ਹੋਇਆ ਚਸ਼ਮਾ ਹੈ।
13 ਤੇਰੀਆਂ ਟਹਿਣੀਆਂ ਉੱਤਮ ਫਲਾਂ ਨਾਲ ਭਰੇ ਅਨਾਰ ਦਾ ਬਾਗ਼ ਹਨ, ਜਿੱਥੇ ਮਹਿੰਦੀ ਤੇ ਜਟਾ-ਮਾਸੀ,
14 ਜਟਾ-ਮਾਸੀ ਅਤੇ ਕੇਸਰ, ਬੇਦ-ਮੁਸ਼ਕ ਅਤੇ ਦਾਲਚੀਨੀ, ਲੁਬਾਨ ਦੇ ਸਾਰੇ ਰੁੱਖ, ਗੰਧਰਸ ਤੇ ਕੇਉੜਾ ਸਭ ਉੱਤਮ ਮਸਾਲੇ ਹੁੰਦੇ ਹਨ।
15 ਤੂੰ ਬਾਗ਼ਾਂ ਦਾ ਇੱਕ ਸੋਤਾ, ਅੰਮ੍ਰਿਤ ਜਲ ਦਾ ਇੱਕ ਖੂਹ ਅਤੇ ਲਬਾਨੋਨ ਤੋਂ ਵਗਦੀ ਹੋਈ ਨਦੀ ਹੈਂ।
16 ਹੇ ਉੱਤਰ ਦੀਏ ਪੌਣੇ, ਜਾਗ! ਹੇ ਦੱਖਣ ਦੀਏ ਪੌਣੇ, ਆ, ਮੇਰੇ ਬਾਗ਼ ਉੱਤੇ ਵਗ ਕਿ ਇਸ ਦੀ ਖੁਸ਼ਬੂ ਫੈਲੇ। ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ ਅਤੇ ਆਪਣੇ ਮਿੱਠੇ ਫਲ ਖਾਵੇ।
ਸਰੇਸ਼ਟ ਗੀਤ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ