12ਮੇਰੀ ਪਿਆਰੀ, ਮੇਰੀ ਵਹੁਟੀ ਇੱਕ ਬੰਦ ਕੀਤੇ ਹੋਏ ਬਗੀਚੇ ਵਰਗੀ ਹੈ, ਇੱਕ ਬੰਦ ਕੀਤਾ ਹੋਇਆ ਸੋਤਾ ਅਤੇ ਮੋਹਰ ਲਾਇਆ ਹੋਇਆ ਚਸ਼ਮਾ ਹੈ।
13ਤੇਰੀਆਂ ਟਹਿਣੀਆਂ ਉੱਤਮ ਫਲਾਂ ਨਾਲ ਭਰੇ ਅਨਾਰ ਦਾ ਬਾਗ਼ ਹਨ, ਜਿੱਥੇ ਮਹਿੰਦੀ ਤੇ ਜਟਾ-ਮਾਸੀ,
14ਜਟਾ-ਮਾਸੀ ਅਤੇ ਕੇਸਰ, ਬੇਦ-ਮੁਸ਼ਕ ਅਤੇ ਦਾਲਚੀਨੀ, ਲੁਬਾਨ ਦੇ ਸਾਰੇ ਰੁੱਖ, ਗੰਧਰਸ ਤੇ ਕੇਉੜਾ ਸਭ ਉੱਤਮ ਮਸਾਲੇ ਹੁੰਦੇ ਹਨ।
15ਤੂੰ ਬਾਗ਼ਾਂ ਦਾ ਇੱਕ ਸੋਤਾ, ਅੰਮ੍ਰਿਤ ਜਲ ਦਾ ਇੱਕ ਖੂਹ ਅਤੇ ਲਬਾਨੋਨ ਤੋਂ ਵਗਦੀ ਹੋਈ ਨਦੀ ਹੈਂ।
16ਹੇ ਉੱਤਰ ਦੀਏ ਪੌਣੇ, ਜਾਗ! ਹੇ ਦੱਖਣ ਦੀਏ ਪੌਣੇ, ਆ, ਮੇਰੇ ਬਾਗ਼ ਉੱਤੇ ਵਗ ਕਿ ਇਸ ਦੀ ਖੁਸ਼ਬੂ ਫੈਲੇ। ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ ਅਤੇ ਆਪਣੇ ਮਿੱਠੇ ਫਲ ਖਾਵੇ।