Text copied!
Bibles in Panjabi

ਸਰੇਸ਼ਟ ਗੀਤ 4:2-6 in Panjabi

Help us?

ਸਰੇਸ਼ਟ ਗੀਤ 4:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤੇਰੇ ਦੰਦ ਮੁੰਨੀਆਂ ਹੋਇਆ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
3 ਤੇਰੇ ਬੁੱਲ ਲਾਲ ਡੋਰੀ ਵਰਗੇ ਹਨ, ਤੇਰਾ ਮੂੰਹ ਸੋਹਣਾ ਹੈ, ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
4 ਤੇਰੀ ਗਰਦਨ ਦਾਊਦ ਦੇ ਬੁਰਜ ਵਾਂਗੂੰ ਹੈ, ਜਿਹੜਾ ਸ਼ਸਤਰ-ਖ਼ਾਨੇ ਲਈ ਬਣਾਇਆ ਗਿਆ ਹੈ, ਜਿਸ ਦੇ ਉੱਤੇ ਹਜ਼ਾਰ ਢਾਲਾਂ ਲਟਕਾਈਆਂ ਹੋਈਆਂ ਹਨ, ਉਹ ਸਾਰੀਆਂ ਸੂਰਮਿਆਂ ਦੀਆਂ ਢਾਲਾਂ ਹਨ।
5 ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ, ਜਿਹੜੇ ਸੋਸਨਾਂ ਦੇ ਵਿੱਚ ਚੁਗਦੇ ਹਨ।
6 ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਮੈਂ ਗੰਧਰਸ ਦੇ ਪਰਬਤ ਅਤੇ ਲੁਬਾਨ ਦੇ ਟਿੱਲੇ ਉੱਤੇ ਚਲਾ ਜਾਂਵਾਂਗਾ।
ਸਰੇਸ਼ਟ ਗੀਤ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ