5ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ, ਜਿਹੜੇ ਸੋਸਨਾਂ ਦੇ ਵਿੱਚ ਚੁਗਦੇ ਹਨ।
6ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਮੈਂ ਗੰਧਰਸ ਦੇ ਪਰਬਤ ਅਤੇ ਲੁਬਾਨ ਦੇ ਟਿੱਲੇ ਉੱਤੇ ਚਲਾ ਜਾਂਵਾਂਗਾ।
7ਹੇ ਮੇਰੀ ਪ੍ਰੀਤਮਾ, ਤੂੰ ਸਾਰੀ ਦੀ ਸਾਰੀ ਰੂਪਵੰਤ ਹੈਂ, ਤੇਰੇ ਵਿੱਚ ਕੋਈ ਦੋਸ਼ ਨਹੀਂ।
8ਹੇ ਮੇਰੀ ਵਹੁਟੀਏ, ਤੂੰ ਲਬਾਨੋਨ ਤੋਂ ਮੇਰੇ ਸੰਗ ਆ, ਲਬਾਨੋਨ ਤੋਂ ਮੇਰੇ ਸੰਗ ਆ, ਤੂੰ ਅਮਾਨਾਹ ਦੀ ਚੋਟੀ ਤੋਂ, ਸਨੀਰ ਤੇ ਹਰਮੋਨ ਦੀ ਚੋਟੀ ਤੋਂ, ਸ਼ੇਰਾਂ ਦੇ ਘੁਰਨਿਆਂ ਤੋਂ, ਚੀਤਿਆਂ ਦੇ ਪਹਾੜਾਂ ਤੋਂ ਚੱਲੀ ਆ।