7ਹੇ ਮੇਰੀ ਪ੍ਰੀਤਮਾ, ਤੂੰ ਸਾਰੀ ਦੀ ਸਾਰੀ ਰੂਪਵੰਤ ਹੈਂ, ਤੇਰੇ ਵਿੱਚ ਕੋਈ ਦੋਸ਼ ਨਹੀਂ।
8ਹੇ ਮੇਰੀ ਵਹੁਟੀਏ, ਤੂੰ ਲਬਾਨੋਨ ਤੋਂ ਮੇਰੇ ਸੰਗ ਆ, ਲਬਾਨੋਨ ਤੋਂ ਮੇਰੇ ਸੰਗ ਆ, ਤੂੰ ਅਮਾਨਾਹ ਦੀ ਚੋਟੀ ਤੋਂ, ਸਨੀਰ ਤੇ ਹਰਮੋਨ ਦੀ ਚੋਟੀ ਤੋਂ, ਸ਼ੇਰਾਂ ਦੇ ਘੁਰਨਿਆਂ ਤੋਂ, ਚੀਤਿਆਂ ਦੇ ਪਹਾੜਾਂ ਤੋਂ ਚੱਲੀ ਆ।
9ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੂੰ ਮੇਰਾ ਮਨ ਲੁੱਟ ਲਿਆ ਹੈ, ਤੂੰ ਆਪਣੀ ਇੱਕ ਨਜ਼ਰ ਨਾਲ ਮੇਰਾ ਮਨ ਲੁੱਟ ਲਿਆ ਹੈ, ਆਪਣੀ ਗਰਦਨ ਦੀ ਮਾਲਾ ਦੇ ਇੱਕ ਮੋਤੀ ਨਾਲ!
10ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨ੍ਹਾਂ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ, ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!