Text copied!
Bibles in Panjabi

ਸਰੇਸ਼ਟ ਗੀਤ 4:7-13 in Panjabi

Help us?

ਸਰੇਸ਼ਟ ਗੀਤ 4:7-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਹੇ ਮੇਰੀ ਪ੍ਰੀਤਮਾ, ਤੂੰ ਸਾਰੀ ਦੀ ਸਾਰੀ ਰੂਪਵੰਤ ਹੈਂ, ਤੇਰੇ ਵਿੱਚ ਕੋਈ ਦੋਸ਼ ਨਹੀਂ।
8 ਹੇ ਮੇਰੀ ਵਹੁਟੀਏ, ਤੂੰ ਲਬਾਨੋਨ ਤੋਂ ਮੇਰੇ ਸੰਗ ਆ, ਲਬਾਨੋਨ ਤੋਂ ਮੇਰੇ ਸੰਗ ਆ, ਤੂੰ ਅਮਾਨਾਹ ਦੀ ਚੋਟੀ ਤੋਂ, ਸਨੀਰ ਤੇ ਹਰਮੋਨ ਦੀ ਚੋਟੀ ਤੋਂ, ਸ਼ੇਰਾਂ ਦੇ ਘੁਰਨਿਆਂ ਤੋਂ, ਚੀਤਿਆਂ ਦੇ ਪਹਾੜਾਂ ਤੋਂ ਚੱਲੀ ਆ।
9 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੂੰ ਮੇਰਾ ਮਨ ਲੁੱਟ ਲਿਆ ਹੈ, ਤੂੰ ਆਪਣੀ ਇੱਕ ਨਜ਼ਰ ਨਾਲ ਮੇਰਾ ਮਨ ਲੁੱਟ ਲਿਆ ਹੈ, ਆਪਣੀ ਗਰਦਨ ਦੀ ਮਾਲਾ ਦੇ ਇੱਕ ਮੋਤੀ ਨਾਲ!
10 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨ੍ਹਾਂ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ, ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!
11 ਹੇ ਮੇਰੀ ਵਹੁਟੀਏ, ਤੇਰੇ ਬੁੱਲ੍ਹਾਂ ਤੋਂ ਸ਼ਹਿਦ ਚੋ ਰਿਹਾ ਹੈ, ਤੇਰੀ ਜੀਭ ਦੇ ਹੇਠ ਸ਼ਹਿਦ ਅਤੇ ਦੁੱਧ ਹੈ, ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਗੂੰ ਹੈ।
12 ਮੇਰੀ ਪਿਆਰੀ, ਮੇਰੀ ਵਹੁਟੀ ਇੱਕ ਬੰਦ ਕੀਤੇ ਹੋਏ ਬਗੀਚੇ ਵਰਗੀ ਹੈ, ਇੱਕ ਬੰਦ ਕੀਤਾ ਹੋਇਆ ਸੋਤਾ ਅਤੇ ਮੋਹਰ ਲਾਇਆ ਹੋਇਆ ਚਸ਼ਮਾ ਹੈ।
13 ਤੇਰੀਆਂ ਟਹਿਣੀਆਂ ਉੱਤਮ ਫਲਾਂ ਨਾਲ ਭਰੇ ਅਨਾਰ ਦਾ ਬਾਗ਼ ਹਨ, ਜਿੱਥੇ ਮਹਿੰਦੀ ਤੇ ਜਟਾ-ਮਾਸੀ,
ਸਰੇਸ਼ਟ ਗੀਤ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ