Text copied!
Bibles in Panjabi

ਸਰੇਸ਼ਟ ਗੀਤ 5:11-15 in Panjabi

Help us?

ਸਰੇਸ਼ਟ ਗੀਤ 5:11-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਸ ਦਾ ਸਿਰ ਕੁੰਦਨ ਸੋਨਾ ਹੈ, ਉਸ ਦੇ ਵਾਲ਼ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ।
12 ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਕਬੂਤਰਾਂ ਵਾਂਗੂੰ ਹਨ, ਜਿਹੜੇ ਦੁੱਧ ਨਾਲ ਨਹਾ ਕੇ ਆਪਣੇ ਝੁੰਡ ਦੇ ਨਾਲ ਕਤਾਰ ਵਿੱਚ ਬੈਠੇ ਹਨ।
13 ਉਸ ਦੀਆਂ ਗੱਲਾਂ ਬਲਸਾਨ ਦੀਆਂ ਕਿਆਰੀਆਂ, ਅਤੇ ਸੁਗੰਧ ਦੀਆਂ ਬੁਰਜ਼ੀਆਂ ਵਾਂਗੂੰ ਹਨ, ਉਸ ਦੇ ਬੁੱਲ ਸੋਸਨ ਹਨ, ਜਿਨ੍ਹਾਂ ਤੋਂ ਤਰਲ ਗੰਧਰਸ ਚੋਂਦਾ ਹੈ।
14 ਉਸ ਦੇ ਹੱਥ ਸੋਨੇ ਦੀਆਂ ਛੜਾਂ ਵਰਗੇ ਹਨ ਜਿਨ੍ਹਾਂ ਦੇ ਉੱਤੇ ਪੁਖਰਾਜ ਜੜੇ ਹੋਣ। ਉਸ ਦਾ ਸਰੀਰ ਹਾਥੀ ਦੇ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਸਜਾਵਟ ਹੈ।
15 ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ। ਉਹ ਵੇਖਣ ਵਿੱਚ ਲਬਾਨੋਨ ਵਰਗਾ, ਅਤੇ ਦਿਆਰ ਵਾਂਗੂੰ ਉੱਤਮ ਹੈ।
ਸਰੇਸ਼ਟ ਗੀਤ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ