3ਮੈਂ ਆਪਣਾ ਕੁੜਤਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂ? ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ?
4ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ!
5ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵਾਜ਼ਾ ਖੋਲ੍ਹਾਂ, ਮੇਰੇ ਹੱਥਾਂ ਤੋਂ ਗੰਧਰਸ ਅਤੇ ਮੇਰੀਆਂ ਉਂਗਲੀਆਂ ਤੋਂ ਵੀ ਪਤਲਾ ਗੰਧਰਸ ਬੂਹੇ ਦੇ ਕੁੰਡੇ ਉੱਤੇ ਚੋ ਪਿਆ।
6ਮੈਂ ਆਪਣੇ ਬਾਲਮ ਲਈ ਖੋਲ੍ਹਿਆ ਪਰ ਮੇਰਾ ਬਾਲਮ ਮੁੜ ਕੇ ਚਲਾ ਗਿਆ ਸੀ, ਮੇਰਾ ਦਿਲ ਘਬਰਾ ਗਿਆ ਜਦ ਉਹ ਬੋਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ।
7ਪਹਿਰੇਦਾਰ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, ਉਨ੍ਹਾਂ ਨੇ ਮੈਨੂੰ ਮਾਰਿਆ ਤੇ ਜ਼ਖ਼ਮੀ ਕਰ ਸੁੱਟਿਆ, ਸ਼ਹਿਰ ਪਨਾਹ ਦੇ ਪਹਿਰੇਦਾਰਾਂ ਨੇ ਮੇਰੀ ਚਾਦਰ ਮੇਰੇ ਉੱਤੋਂ ਲਾਹ ਲਈ।
8ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ।
9ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ!
10ਮੇਰਾ ਬਾਲਮ ਗੋਰਾ ਤੇ ਸੁਰਖ਼ ਲਾਲ ਹੈ, ਉਹ ਦਸ ਹਜ਼ਾਰਾਂ ਜਵਾਨਾਂ ਵਿੱਚੋਂ ਉੱਤਮ ਹੈ!
11ਉਸ ਦਾ ਸਿਰ ਕੁੰਦਨ ਸੋਨਾ ਹੈ, ਉਸ ਦੇ ਵਾਲ਼ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ।