4ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ!
5ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵਾਜ਼ਾ ਖੋਲ੍ਹਾਂ, ਮੇਰੇ ਹੱਥਾਂ ਤੋਂ ਗੰਧਰਸ ਅਤੇ ਮੇਰੀਆਂ ਉਂਗਲੀਆਂ ਤੋਂ ਵੀ ਪਤਲਾ ਗੰਧਰਸ ਬੂਹੇ ਦੇ ਕੁੰਡੇ ਉੱਤੇ ਚੋ ਪਿਆ।
6ਮੈਂ ਆਪਣੇ ਬਾਲਮ ਲਈ ਖੋਲ੍ਹਿਆ ਪਰ ਮੇਰਾ ਬਾਲਮ ਮੁੜ ਕੇ ਚਲਾ ਗਿਆ ਸੀ, ਮੇਰਾ ਦਿਲ ਘਬਰਾ ਗਿਆ ਜਦ ਉਹ ਬੋਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ।