Text copied!
Bibles in Panjabi

ਸਰੇਸ਼ਟ ਗੀਤ 5:7-16 in Panjabi

Help us?

ਸਰੇਸ਼ਟ ਗੀਤ 5:7-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਪਹਿਰੇਦਾਰ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, ਉਨ੍ਹਾਂ ਨੇ ਮੈਨੂੰ ਮਾਰਿਆ ਤੇ ਜ਼ਖ਼ਮੀ ਕਰ ਸੁੱਟਿਆ, ਸ਼ਹਿਰ ਪਨਾਹ ਦੇ ਪਹਿਰੇਦਾਰਾਂ ਨੇ ਮੇਰੀ ਚਾਦਰ ਮੇਰੇ ਉੱਤੋਂ ਲਾਹ ਲਈ।
8 ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ।
9 ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ!
10 ਮੇਰਾ ਬਾਲਮ ਗੋਰਾ ਤੇ ਸੁਰਖ਼ ਲਾਲ ਹੈ, ਉਹ ਦਸ ਹਜ਼ਾਰਾਂ ਜਵਾਨਾਂ ਵਿੱਚੋਂ ਉੱਤਮ ਹੈ!
11 ਉਸ ਦਾ ਸਿਰ ਕੁੰਦਨ ਸੋਨਾ ਹੈ, ਉਸ ਦੇ ਵਾਲ਼ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ।
12 ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਕਬੂਤਰਾਂ ਵਾਂਗੂੰ ਹਨ, ਜਿਹੜੇ ਦੁੱਧ ਨਾਲ ਨਹਾ ਕੇ ਆਪਣੇ ਝੁੰਡ ਦੇ ਨਾਲ ਕਤਾਰ ਵਿੱਚ ਬੈਠੇ ਹਨ।
13 ਉਸ ਦੀਆਂ ਗੱਲਾਂ ਬਲਸਾਨ ਦੀਆਂ ਕਿਆਰੀਆਂ, ਅਤੇ ਸੁਗੰਧ ਦੀਆਂ ਬੁਰਜ਼ੀਆਂ ਵਾਂਗੂੰ ਹਨ, ਉਸ ਦੇ ਬੁੱਲ ਸੋਸਨ ਹਨ, ਜਿਨ੍ਹਾਂ ਤੋਂ ਤਰਲ ਗੰਧਰਸ ਚੋਂਦਾ ਹੈ।
14 ਉਸ ਦੇ ਹੱਥ ਸੋਨੇ ਦੀਆਂ ਛੜਾਂ ਵਰਗੇ ਹਨ ਜਿਨ੍ਹਾਂ ਦੇ ਉੱਤੇ ਪੁਖਰਾਜ ਜੜੇ ਹੋਣ। ਉਸ ਦਾ ਸਰੀਰ ਹਾਥੀ ਦੇ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਸਜਾਵਟ ਹੈ।
15 ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ। ਉਹ ਵੇਖਣ ਵਿੱਚ ਲਬਾਨੋਨ ਵਰਗਾ, ਅਤੇ ਦਿਆਰ ਵਾਂਗੂੰ ਉੱਤਮ ਹੈ।
16 ਉਸ ਦਾ ਬੋਲ ਬਹੁਤ ਮਿੱਠਾ ਹੈ, ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ! ਹੇ ਯਰੂਸ਼ਲਮ ਦੀਓ ਧੀਓ, ਇਹ ਮੇਰਾ ਬਾਲਮ ਅਤੇ ਇਹੋ ਮੇਰਾ ਪਿਆਰਾ ਹੈ।
ਸਰੇਸ਼ਟ ਗੀਤ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ