9ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ!
10ਮੇਰਾ ਬਾਲਮ ਗੋਰਾ ਤੇ ਸੁਰਖ਼ ਲਾਲ ਹੈ, ਉਹ ਦਸ ਹਜ਼ਾਰਾਂ ਜਵਾਨਾਂ ਵਿੱਚੋਂ ਉੱਤਮ ਹੈ!
11ਉਸ ਦਾ ਸਿਰ ਕੁੰਦਨ ਸੋਨਾ ਹੈ, ਉਸ ਦੇ ਵਾਲ਼ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ।