10ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ?
11ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ।
12ਮੈਂ ਨਾ ਜਾਣਿਆ, ਮੇਰੇ ਖ਼ਿਆਲਾਂ ਨੇ ਮੈਨੂੰ ਮੇਰੇ ਸ਼ਾਹੀ ਲੋਕਾਂ ਦੇ ਰਥਾਂ ਵਿੱਚ ਬਿਠਾ ਦਿੱਤਾ।
13ਮੁੜ, ਮੁੜ ਆ, ਹੇ ਸੂਲੰਮੀਥ, ਮੁੜ, ਮੁੜ ਆ, ਕਿ ਅਸੀਂ ਤੈਨੂੰ ਤੱਕੀਏ। ਵਧੂ ਤੁਸੀਂ ਕਿਉਂ ਸੂਲੰਮੀਥ ਦੇ ਉੱਤੇ ਨਿਗਾਹ ਕਰੋਗੇ, ਜਿਵੇਂ ਮਹਨਇਮ ਦੇ ਨਾਚ ਉੱਤੇ ਕਰਦੇ ਹੋ?