Text copied!
Bibles in Panjabi

ਸਰੇਸ਼ਟ ਗੀਤ 6:2-10 in Panjabi

Help us?

ਸਰੇਸ਼ਟ ਗੀਤ 6:2-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੇਰਾ ਬਾਲਮ ਆਪਣੇ ਬਾਗ਼ ਲਈ, ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ।
3 ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, ਉਹ ਸੋਸਨਾਂ ਵਿੱਚ ਚਾਰਦਾ ਹੈ।
4 ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, ਯਰੂਸ਼ਲਮ ਵਾਂਗੂੰ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ!
5 ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ।
6 ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
7 ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
8 ਸੱਠ ਰਾਣੀਆਂ ਅਤੇ ਅੱਸੀ ਰਖ਼ੈਲਾਂ ਅਤੇ ਕੁਆਰੀਆਂ ਅਣਗਿਣਤ ਹਨ।
9 ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ।
10 ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ?
ਸਰੇਸ਼ਟ ਗੀਤ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ