Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 6

ਸਰੇਸ਼ਟ ਗੀਤ 6:6-12

Help us?
Click on verse(s) to share them!
6ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
7ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
8ਸੱਠ ਰਾਣੀਆਂ ਅਤੇ ਅੱਸੀ ਰਖ਼ੈਲਾਂ ਅਤੇ ਕੁਆਰੀਆਂ ਅਣਗਿਣਤ ਹਨ।
9ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ।
10ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ?
11ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ।
12ਮੈਂ ਨਾ ਜਾਣਿਆ, ਮੇਰੇ ਖ਼ਿਆਲਾਂ ਨੇ ਮੈਨੂੰ ਮੇਰੇ ਸ਼ਾਹੀ ਲੋਕਾਂ ਦੇ ਰਥਾਂ ਵਿੱਚ ਬਿਠਾ ਦਿੱਤਾ।

Read ਸਰੇਸ਼ਟ ਗੀਤ 6ਸਰੇਸ਼ਟ ਗੀਤ 6
Compare ਸਰੇਸ਼ਟ ਗੀਤ 6:6-12ਸਰੇਸ਼ਟ ਗੀਤ 6:6-12