7ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
8ਸੱਠ ਰਾਣੀਆਂ ਅਤੇ ਅੱਸੀ ਰਖ਼ੈਲਾਂ ਅਤੇ ਕੁਆਰੀਆਂ ਅਣਗਿਣਤ ਹਨ।
9ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ।
10ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ?
11ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ।