Text copied!
Bibles in Panjabi

ਸਰੇਸ਼ਟ ਗੀਤ 6:7-11 in Panjabi

Help us?

ਸਰੇਸ਼ਟ ਗੀਤ 6:7-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
8 ਸੱਠ ਰਾਣੀਆਂ ਅਤੇ ਅੱਸੀ ਰਖ਼ੈਲਾਂ ਅਤੇ ਕੁਆਰੀਆਂ ਅਣਗਿਣਤ ਹਨ।
9 ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ।
10 ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ?
11 ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ।
ਸਰੇਸ਼ਟ ਗੀਤ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ