9ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ।
10ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ?