1ਹੇ ਪਤਵੰਤ ਦੀ ਪੁੱਤਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿੰਨੇ ਹੀ ਰੂਪਵੰਤ ਹਨ! ਤੇਰੇ ਪੱਟਾਂ ਦੀ ਗੁਲਾਈ ਕਾਰੀਗਰ ਦੇ ਹੱਥਾਂ ਨਾਲ ਬਣੇ ਹੋਏ ਗਹਿਣਿਆਂ ਦਾ ਕੰਮ ਹੈ।
2ਤੇਰੀ ਧੁੰਨੀ ਗੋਲ ਕਟੋਰਾ ਹੈ ਜਿਸ ਦੇ ਵਿੱਚ ਮਿਲੀ ਹੋਈ ਮਧ ਦੀ ਕਮੀ ਨਹੀਂ, ਤੇਰਾ ਪੇਟ ਕਣਕ ਦਾ ਢੇਰ ਹੈ, ਜਿਹੜਾ ਸੋਸਨਾਂ ਵਿੱਚ ਘਿਰਿਆ ਹੋਇਆ ਹੈ।
3ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ।
4ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ, ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ, ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ। ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸ਼ਕ ਵੱਲ ਹੈ।
5ਤੇਰਾ ਸਿਰ ਤੇਰੇ ਉੱਤੇ ਕਰਮਲ ਵਰਗਾ ਸ਼ੋਭਾਮਾਨ ਹੈ, ਤੇਰੇ ਸਿਰ ਦੇ ਵਾਲ਼ ਬੈਂਗਣੀ ਜਿਹੇ ਹਨ, ਰਾਜਾ ਤੇਰੀਆਂ ਜ਼ੁਲਫ਼ਾਂ ਵਿੱਚ ਬੰਧੂਆ ਹੈ।
6ਹੇ ਪਿਆਰੀ, ਤੂੰ ਕਿੰਨੀ ਰੂਪਵੰਤ ਹੈਂ, ਤੂੰ ਪ੍ਰੇਮ ਕਰਨ ਵਿੱਚ ਕਿੰਨੀ ਮਨਮੋਹਣੀ ਹੈਂ!