Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 7

ਸਰੇਸ਼ਟ ਗੀਤ 7:2-12

Help us?
Click on verse(s) to share them!
2ਤੇਰੀ ਧੁੰਨੀ ਗੋਲ ਕਟੋਰਾ ਹੈ ਜਿਸ ਦੇ ਵਿੱਚ ਮਿਲੀ ਹੋਈ ਮਧ ਦੀ ਕਮੀ ਨਹੀਂ, ਤੇਰਾ ਪੇਟ ਕਣਕ ਦਾ ਢੇਰ ਹੈ, ਜਿਹੜਾ ਸੋਸਨਾਂ ਵਿੱਚ ਘਿਰਿਆ ਹੋਇਆ ਹੈ।
3ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ।
4ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ, ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ, ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ। ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸ਼ਕ ਵੱਲ ਹੈ।
5ਤੇਰਾ ਸਿਰ ਤੇਰੇ ਉੱਤੇ ਕਰਮਲ ਵਰਗਾ ਸ਼ੋਭਾਮਾਨ ਹੈ, ਤੇਰੇ ਸਿਰ ਦੇ ਵਾਲ਼ ਬੈਂਗਣੀ ਜਿਹੇ ਹਨ, ਰਾਜਾ ਤੇਰੀਆਂ ਜ਼ੁਲਫ਼ਾਂ ਵਿੱਚ ਬੰਧੂਆ ਹੈ।
6ਹੇ ਪਿਆਰੀ, ਤੂੰ ਕਿੰਨੀ ਰੂਪਵੰਤ ਹੈਂ, ਤੂੰ ਪ੍ਰੇਮ ਕਰਨ ਵਿੱਚ ਕਿੰਨੀ ਮਨਮੋਹਣੀ ਹੈਂ!
7ਤੇਰਾ ਕੱਦ ਖਜ਼ੂਰ ਵਰਗਾ ਹੈ, ਤੇਰੀਆਂ ਛਾਤੀਆਂ ਉਹ ਦੇ ਗੁੱਛਿਆਂ ਵਾਂਗੂੰ ਹਨ।
8ਮੈਂ ਆਖਿਆ, ਮੈਂ ਇਸ ਖਜ਼ੂਰ ਉੱਤੇ ਚੜ੍ਹਾਂਗਾ, ਮੈਂ ਇਸ ਦੀਆਂ ਟਹਿਣੀਆਂ ਨੂੰ ਫੜ੍ਹਾਂਗਾਂ, ਤੇਰੀਆਂ ਛਾਤੀਆਂ ਅੰਗੂਰ ਦੇ ਗੁੱਛਿਆਂ ਵਾਂਗੂੰ ਹੋਣ ਅਤੇ ਤੇਰੇ ਸਾਹ ਦੀ ਸੁਗੰਧ ਸੇਬਾਂ ਵਰਗੀ ਹੋਵੇ।
9ਤੇਰਾ ਚੂੰਮਣ ਚੰਗੀ ਮਧ ਵਰਗਾ ਹੈ ਜਿਹੜੀ ਸਹਿਜ ਨਾਲ ਬੁੱਲ੍ਹਾਂ ਅਤੇ ਦੰਦਾਂ ਉੱਤੇ ਸਰਕ ਜਾਂਦੀ ਹੈ।
10ਮੈਂ ਆਪਣੇ ਬਾਲਮ ਦੀ ਹਾਂ ਅਤੇ ਉਹ ਦੀ ਚਾਹ ਮੇਰੇ ਲਈ ਹੈ।
11ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ, ਅਤੇ ਪਿੰਡਾਂ ਵਿੱਚ ਰਾਤ ਕੱਟੀਏ।
12ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਵਿੱਚ ਚੱਲੀਏ, ਤਾਂ ਜੋ ਅਸੀਂ ਵੇਖੀਏ ਕਿ ਵੇਲ ਖਿੜੀ ਹੈ ਜਾਂ ਨਹੀਂ, ਅਤੇ ਉਸ ਦੇ ਫੁੱਲ ਖਿੜੇ ਹਨ ਜਾਂ ਨਹੀਂ, ਅਨਾਰ ਫੁੱਲੇ ਹਨ ਜਾਂ ਨਹੀਂ, ਉੱਥੇ ਮੈਂ ਤੈਨੂੰ ਆਪਣਾ ਪ੍ਰੇਮ ਦਿਆਂਗੀ।

Read ਸਰੇਸ਼ਟ ਗੀਤ 7ਸਰੇਸ਼ਟ ਗੀਤ 7
Compare ਸਰੇਸ਼ਟ ਗੀਤ 7:2-12ਸਰੇਸ਼ਟ ਗੀਤ 7:2-12