5ਤੇਰਾ ਸਿਰ ਤੇਰੇ ਉੱਤੇ ਕਰਮਲ ਵਰਗਾ ਸ਼ੋਭਾਮਾਨ ਹੈ, ਤੇਰੇ ਸਿਰ ਦੇ ਵਾਲ਼ ਬੈਂਗਣੀ ਜਿਹੇ ਹਨ, ਰਾਜਾ ਤੇਰੀਆਂ ਜ਼ੁਲਫ਼ਾਂ ਵਿੱਚ ਬੰਧੂਆ ਹੈ।
6ਹੇ ਪਿਆਰੀ, ਤੂੰ ਕਿੰਨੀ ਰੂਪਵੰਤ ਹੈਂ, ਤੂੰ ਪ੍ਰੇਮ ਕਰਨ ਵਿੱਚ ਕਿੰਨੀ ਮਨਮੋਹਣੀ ਹੈਂ!
7ਤੇਰਾ ਕੱਦ ਖਜ਼ੂਰ ਵਰਗਾ ਹੈ, ਤੇਰੀਆਂ ਛਾਤੀਆਂ ਉਹ ਦੇ ਗੁੱਛਿਆਂ ਵਾਂਗੂੰ ਹਨ।
8ਮੈਂ ਆਖਿਆ, ਮੈਂ ਇਸ ਖਜ਼ੂਰ ਉੱਤੇ ਚੜ੍ਹਾਂਗਾ, ਮੈਂ ਇਸ ਦੀਆਂ ਟਹਿਣੀਆਂ ਨੂੰ ਫੜ੍ਹਾਂਗਾਂ, ਤੇਰੀਆਂ ਛਾਤੀਆਂ ਅੰਗੂਰ ਦੇ ਗੁੱਛਿਆਂ ਵਾਂਗੂੰ ਹੋਣ ਅਤੇ ਤੇਰੇ ਸਾਹ ਦੀ ਸੁਗੰਧ ਸੇਬਾਂ ਵਰਗੀ ਹੋਵੇ।
9ਤੇਰਾ ਚੂੰਮਣ ਚੰਗੀ ਮਧ ਵਰਗਾ ਹੈ ਜਿਹੜੀ ਸਹਿਜ ਨਾਲ ਬੁੱਲ੍ਹਾਂ ਅਤੇ ਦੰਦਾਂ ਉੱਤੇ ਸਰਕ ਜਾਂਦੀ ਹੈ।