Text copied!
Bibles in Panjabi

ਸਰੇਸ਼ਟ ਗੀਤ 7:7-12 in Panjabi

Help us?

ਸਰੇਸ਼ਟ ਗੀਤ 7:7-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੇਰਾ ਕੱਦ ਖਜ਼ੂਰ ਵਰਗਾ ਹੈ, ਤੇਰੀਆਂ ਛਾਤੀਆਂ ਉਹ ਦੇ ਗੁੱਛਿਆਂ ਵਾਂਗੂੰ ਹਨ।
8 ਮੈਂ ਆਖਿਆ, ਮੈਂ ਇਸ ਖਜ਼ੂਰ ਉੱਤੇ ਚੜ੍ਹਾਂਗਾ, ਮੈਂ ਇਸ ਦੀਆਂ ਟਹਿਣੀਆਂ ਨੂੰ ਫੜ੍ਹਾਂਗਾਂ, ਤੇਰੀਆਂ ਛਾਤੀਆਂ ਅੰਗੂਰ ਦੇ ਗੁੱਛਿਆਂ ਵਾਂਗੂੰ ਹੋਣ ਅਤੇ ਤੇਰੇ ਸਾਹ ਦੀ ਸੁਗੰਧ ਸੇਬਾਂ ਵਰਗੀ ਹੋਵੇ।
9 ਤੇਰਾ ਚੂੰਮਣ ਚੰਗੀ ਮਧ ਵਰਗਾ ਹੈ ਜਿਹੜੀ ਸਹਿਜ ਨਾਲ ਬੁੱਲ੍ਹਾਂ ਅਤੇ ਦੰਦਾਂ ਉੱਤੇ ਸਰਕ ਜਾਂਦੀ ਹੈ।
10 ਮੈਂ ਆਪਣੇ ਬਾਲਮ ਦੀ ਹਾਂ ਅਤੇ ਉਹ ਦੀ ਚਾਹ ਮੇਰੇ ਲਈ ਹੈ।
11 ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ, ਅਤੇ ਪਿੰਡਾਂ ਵਿੱਚ ਰਾਤ ਕੱਟੀਏ।
12 ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਵਿੱਚ ਚੱਲੀਏ, ਤਾਂ ਜੋ ਅਸੀਂ ਵੇਖੀਏ ਕਿ ਵੇਲ ਖਿੜੀ ਹੈ ਜਾਂ ਨਹੀਂ, ਅਤੇ ਉਸ ਦੇ ਫੁੱਲ ਖਿੜੇ ਹਨ ਜਾਂ ਨਹੀਂ, ਅਨਾਰ ਫੁੱਲੇ ਹਨ ਜਾਂ ਨਹੀਂ, ਉੱਥੇ ਮੈਂ ਤੈਨੂੰ ਆਪਣਾ ਪ੍ਰੇਮ ਦਿਆਂਗੀ।
ਸਰੇਸ਼ਟ ਗੀਤ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ