Text copied!
Bibles in Panjabi

ਸਰੇਸ਼ਟ ਗੀਤ 8:4-9 in Panjabi

Help us?

ਸਰੇਸ਼ਟ ਗੀਤ 8:4-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ ਜਦ ਤੱਕ ਉਸ ਨੂੰ ਆਪ ਨਾ ਭਾਵੇ?
5 ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ, ਜਿਹੜੀ ਆਪਣੇ ਬਾਲਮ ਦਾ ਸਹਾਰਾ ਲੈਂਦੀ ਹੈ? ਵਧੂ ਸੇਬ ਦੇ ਰੁੱਖ ਹੇਠ ਮੈਂ ਤੈਨੂੰ ਜਗਾਇਆ, ਉੱਥੇ ਤੇਰੀ ਮਾਂ ਨੇ ਗਰਭ ਧਾਰਣ ਕੀਤਾ, ਉੱਥੇ ਤੇਰੀ ਮਾਂ ਨੂੰ ਤੇਰੇ ਜਣਨ ਦੀ ਪੀੜ ਲੱਗੀ ਅਤੇ ਤੈਨੂੰ ਜਣਿਆ।
6 ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ।
7 ਬਹੁਤੇ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸਕਦੇ, ਨਾ ਹੜ੍ਹ ਉਹ ਨੂੰ ਦੱਬ ਸਕਦੇ ਹਨ। ਜੇ ਕੋਈ ਆਪਣੇ ਘਰ ਦਾ ਸਾਰਾ ਧਨ ਪ੍ਰੇਮ ਦੇ ਬਦਲੇ ਦੇ ਦਿੰਦਾ, ਤਾਂ ਉਹ ਉਸ ਨੂੰ ਅੱਤ ਤੁੱਛ ਜਾਣਦਾ।
8 ਸਾਡੀ ਇੱਕ ਛੋਟੀ ਭੈਣ ਹੈ, ਉਸ ਦੀਆਂ ਛਾਤੀਆਂ ਅਜੇ ਨਹੀਂ ਉਭਰੀਆਂ। ਅਸੀਂ ਆਪਣੀ ਭੈਣ ਲਈ ਕੀ ਕਰੀਏ ਜਿਸ ਵੇਲੇ ਉਸ ਦੇ ਵਿਆਹ ਦੀ ਗੱਲ ਚੱਲੇ?
9 ਜੇ ਉਹ ਕੰਧ ਹੋਵੇ, ਤਾਂ ਅਸੀਂ ਉਹ ਦੇ ਉੱਤੇ ਚਾਂਦੀ ਦਾ ਮੁਨਾਰਾ ਬਣਾਵਾਂਗੇ ਜੇ ਉਹ ਦਰਵਾਜ਼ਾ ਹੋਵੇ, ਤਾਂ ਅਸੀਂ ਉਹ ਨੂੰ ਦਿਆਰ ਦੀਆਂ ਫੱਟੀਆਂ ਨਾਲ ਘੇਰਾਂਗੇ।
ਸਰੇਸ਼ਟ ਗੀਤ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ