Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 8

ਸਰੇਸ਼ਟ ਗੀਤ 8:5-13

Help us?
Click on verse(s) to share them!
5ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ, ਜਿਹੜੀ ਆਪਣੇ ਬਾਲਮ ਦਾ ਸਹਾਰਾ ਲੈਂਦੀ ਹੈ? ਵਧੂ ਸੇਬ ਦੇ ਰੁੱਖ ਹੇਠ ਮੈਂ ਤੈਨੂੰ ਜਗਾਇਆ, ਉੱਥੇ ਤੇਰੀ ਮਾਂ ਨੇ ਗਰਭ ਧਾਰਣ ਕੀਤਾ, ਉੱਥੇ ਤੇਰੀ ਮਾਂ ਨੂੰ ਤੇਰੇ ਜਣਨ ਦੀ ਪੀੜ ਲੱਗੀ ਅਤੇ ਤੈਨੂੰ ਜਣਿਆ।
6ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ।
7ਬਹੁਤੇ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸਕਦੇ, ਨਾ ਹੜ੍ਹ ਉਹ ਨੂੰ ਦੱਬ ਸਕਦੇ ਹਨ। ਜੇ ਕੋਈ ਆਪਣੇ ਘਰ ਦਾ ਸਾਰਾ ਧਨ ਪ੍ਰੇਮ ਦੇ ਬਦਲੇ ਦੇ ਦਿੰਦਾ, ਤਾਂ ਉਹ ਉਸ ਨੂੰ ਅੱਤ ਤੁੱਛ ਜਾਣਦਾ।
8ਸਾਡੀ ਇੱਕ ਛੋਟੀ ਭੈਣ ਹੈ, ਉਸ ਦੀਆਂ ਛਾਤੀਆਂ ਅਜੇ ਨਹੀਂ ਉਭਰੀਆਂ। ਅਸੀਂ ਆਪਣੀ ਭੈਣ ਲਈ ਕੀ ਕਰੀਏ ਜਿਸ ਵੇਲੇ ਉਸ ਦੇ ਵਿਆਹ ਦੀ ਗੱਲ ਚੱਲੇ?
9ਜੇ ਉਹ ਕੰਧ ਹੋਵੇ, ਤਾਂ ਅਸੀਂ ਉਹ ਦੇ ਉੱਤੇ ਚਾਂਦੀ ਦਾ ਮੁਨਾਰਾ ਬਣਾਵਾਂਗੇ ਜੇ ਉਹ ਦਰਵਾਜ਼ਾ ਹੋਵੇ, ਤਾਂ ਅਸੀਂ ਉਹ ਨੂੰ ਦਿਆਰ ਦੀਆਂ ਫੱਟੀਆਂ ਨਾਲ ਘੇਰਾਂਗੇ।
10ਮੈਂ ਕੰਧ ਸੀ ਅਤੇ ਮੇਰੀਆਂ ਛਾਤੀਆਂ ਬੁਰਜ਼ਾਂ ਵਾਂਗੂੰ ਸਨ, ਤਦ ਮੈਂ ਉਹ ਦੀਆਂ ਅੱਖਾਂ ਵਿੱਚ ਸ਼ਾਂਤੀ ਪਾਉਣ ਵਾਲੀ ਵਾਂਗੂੰ ਸੀ।
11ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ, ਉਸ ਨੇ ਉਹ ਅੰਗੂਰੀ ਬਾਗ਼ ਰਾਖਿਆਂ ਨੂੰ ਦਿੱਤਾ। ਹਰ ਇੱਕ ਉਹ ਦੇ ਫਲ ਲਈ ਚਾਂਦੀ ਦੇ ਹਜ਼ਾਰ ਸਿੱਕੇ ਲਿਆਵੇ।
12ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ, ਮੇਰੇ ਸਾਹਮਣੇ ਹੈ, ਹੇ ਸੁਲੇਮਾਨ, ਹਜ਼ਾਰ ਮੈਨੂੰ ਮਿਲਣ, ਅਤੇ ਉਹ ਦੇ ਫਲ ਦੇ ਰਾਖਿਆਂ ਨੂੰ ਦੋ-ਦੋ ਸੌ ਮਿਲਣ।
13ਤੂੰ ਜੋ ਬਗੀਚਿਆਂ ਵਿੱਚ ਵੱਸਦੀ ਹੈਂ, ਸਾਥੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, ਮੈਨੂੰ ਵੀ ਆਪਣੀ ਅਵਾਜ਼ ਸੁਣਾ!

Read ਸਰੇਸ਼ਟ ਗੀਤ 8ਸਰੇਸ਼ਟ ਗੀਤ 8
Compare ਸਰੇਸ਼ਟ ਗੀਤ 8:5-13ਸਰੇਸ਼ਟ ਗੀਤ 8:5-13