5 ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ, ਜਿਹੜੀ ਆਪਣੇ ਬਾਲਮ ਦਾ ਸਹਾਰਾ ਲੈਂਦੀ ਹੈ? ਵਧੂ ਸੇਬ ਦੇ ਰੁੱਖ ਹੇਠ ਮੈਂ ਤੈਨੂੰ ਜਗਾਇਆ, ਉੱਥੇ ਤੇਰੀ ਮਾਂ ਨੇ ਗਰਭ ਧਾਰਣ ਕੀਤਾ, ਉੱਥੇ ਤੇਰੀ ਮਾਂ ਨੂੰ ਤੇਰੇ ਜਣਨ ਦੀ ਪੀੜ ਲੱਗੀ ਅਤੇ ਤੈਨੂੰ ਜਣਿਆ।
6 ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ।