6 ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ।
7 ਬਹੁਤੇ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸਕਦੇ, ਨਾ ਹੜ੍ਹ ਉਹ ਨੂੰ ਦੱਬ ਸਕਦੇ ਹਨ। ਜੇ ਕੋਈ ਆਪਣੇ ਘਰ ਦਾ ਸਾਰਾ ਧਨ ਪ੍ਰੇਮ ਦੇ ਬਦਲੇ ਦੇ ਦਿੰਦਾ, ਤਾਂ ਉਹ ਉਸ ਨੂੰ ਅੱਤ ਤੁੱਛ ਜਾਣਦਾ।
8 ਸਾਡੀ ਇੱਕ ਛੋਟੀ ਭੈਣ ਹੈ, ਉਸ ਦੀਆਂ ਛਾਤੀਆਂ ਅਜੇ ਨਹੀਂ ਉਭਰੀਆਂ। ਅਸੀਂ ਆਪਣੀ ਭੈਣ ਲਈ ਕੀ ਕਰੀਏ ਜਿਸ ਵੇਲੇ ਉਸ ਦੇ ਵਿਆਹ ਦੀ ਗੱਲ ਚੱਲੇ?
9 ਜੇ ਉਹ ਕੰਧ ਹੋਵੇ, ਤਾਂ ਅਸੀਂ ਉਹ ਦੇ ਉੱਤੇ ਚਾਂਦੀ ਦਾ ਮੁਨਾਰਾ ਬਣਾਵਾਂਗੇ ਜੇ ਉਹ ਦਰਵਾਜ਼ਾ ਹੋਵੇ, ਤਾਂ ਅਸੀਂ ਉਹ ਨੂੰ ਦਿਆਰ ਦੀਆਂ ਫੱਟੀਆਂ ਨਾਲ ਘੇਰਾਂਗੇ।
10 ਮੈਂ ਕੰਧ ਸੀ ਅਤੇ ਮੇਰੀਆਂ ਛਾਤੀਆਂ ਬੁਰਜ਼ਾਂ ਵਾਂਗੂੰ ਸਨ, ਤਦ ਮੈਂ ਉਹ ਦੀਆਂ ਅੱਖਾਂ ਵਿੱਚ ਸ਼ਾਂਤੀ ਪਾਉਣ ਵਾਲੀ ਵਾਂਗੂੰ ਸੀ।